ਆਮ ਲੋਕਾਂ ਦੀ ਸਹੂਲਤ ਲਈ ‘ਸੁਵਿਧਾ ਕੈਂਪਾਂ ਦੀ ਸ਼ੁਰੂਆਤ ਅੱਜ ਤੋਂ

ਆਮ ਲੋਕਾਂ ਦੀ ਸਹੂਲਤ ਲਈ ‘ਸੁਵਿਧਾ ਕੈਂਪਾਂ ਦੀ ਸ਼ੁਰੂਆਤ ਅੱਜ ਤੋਂ

ਧਾਲੀਵਾਲ ਦੋਨਾ ਤੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਵਿਖੇ ਲੱਗਣਗੇ ਪਹਿਲੇ ਦਿਨ ਕੈਂਪ

16 ਸਰਕਾਰੀ ਯੋਜਨਾਵਾਂ ਦੇ ਲਾਭ ਲੈ ਸਕਣਗੇ ਲੋਕ

ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ‘ਸੁਵਿਧਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 26 ਅਕਤੂਬਰ ਤੋਂ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਸਬ ਡਿਵੀਜ਼ਨਾਂ ਵਿਚ ਕੀਤੀ ਜਾ ਰਹੀਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦਸਿਆ ਕਿ ਸੁਲਤਾਨਪੁਰ ਲੋਧੀ ਲਈ ਸੁਵਿਧਾ ਕੈਂਪ ਮਾਰਕੀਟ ਕਮੇਟੀ ਦਫਤਰ ਅਤੇ ਕਪੂਰਥਲਾ ਲਈ ਪਿੰਡ ਧਾਲੀਵਾਲ ਦੋਨਾ ਵਿਖੇ ਲੱਗੇਗਾ। ਇਨ੍ਹਾਂ ਕੈਂਪਾਂ ਦੌਰਾਨ ਲੋਕ 16 ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਪਹੁੰਚ ਕਰ ਸਕਦੇ ਹਨ।

ਇਨ੍ਹਾਂ ਵਿਚ 5-5 ਮਰਲੇ ਦੇ ਪਲਾਟ , ਪੈਨਸ਼ਨ ਸਕੀਮ (ਬੁਢਾਪਾ,ਵਿਧਵਾ,ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ.ਐਮ.ਏ.ਵਾਈ ਯੋਜਨਾ , ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ.ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ.ਬੀ.ਸੀ.ਕਾਰਪੋਰੇਸ਼ਨਾਂ/ ਬੈਂਕ ਫਿੰਕੋ ਤੋਂ ਕਰਜ਼ਾ , ਬੱਸ ਪਾਸ , ਪੈਂਡਿੰਗ ਇੰਤਕਾਲ ਦੇ ਕੇਸ , ਮਗਨਰੇਗਾ ਜਾਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ , ਪੈਂਡਿੰਗ ਸੀ.ਐਲ.ਯੂ ਕੇਸ/ਨਕਸ਼ੇ ਆਦਿ ਸਬੰਧੀ ਫਾਰਮ ਭਰੇ ਜਾਣਗੇ।

ਉਨਾਂ ਕਿਹਾ ਕਿ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਸੁਵਿਧਾ ਕੈਂਪਾਂ ਸਬੰਧੀ ਜਾਗਰੂਕਤਾ ਫੈਲਾਉਣੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਸੁਵਿਧਾ ਕੈਂਪਾ ਦਾ ਫਾਇਦਾ ਚੁੱਕਣ ।

Share